ਸਹਾਇਤਾ ਪ੍ਰਾਪਤ ਕਰਨਾ
ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਦਾਜ-ਦਹੇਜ ਸ਼ੋਸ਼ਣ ਦਾ ਅਨੁਭਵ ਕਰ ਰਿਹਾ ਹੈ, ਤਾਂ ਮੱਦਦ ਲੈਣੀ ਮਹੱਤਵਪੂਰਨ ਹੈ। ਇੱਥੇ ਕੁੱਝ ਕਦਮ ਦਿੱਤੇ ਗਏ ਹਨ ਜੋ ਤੁਸੀਂ ਚੁੱਕ ਸਕਦੇ ਹੋ:
- ਕਿਸੇ ਭਰੋਸੇਮੰਦ ਵਿਅਕਤੀ ਨਾਲ ਗੱਲ ਕਰੋ: ਜੋ ਕੁੱਝ ਵੀ ਹੋ ਰਿਹਾ ਹੈ, ਉਸਨੂੰ ਆਪਣੇ ਕਿਸੇ ਦੋਸਤ, ਪਰਿਵਾਰਕ ਮੈਂਬਰ, ਜਾਂ ਤੁਹਾਡੇ ਭਾਈਚਾਰੇ ਦੇ ਕਿਸੇ ਭਰੋਸੇਮੰਦ ਵਿਅਕਤੀ ਨਾਲ ਸਾਂਝਾ ਕਰੋ।
- ਪੇਸ਼ੇਵਰ ਮੱਦਦ ਲਵੋ: ਘਰੇਲੂ, ਪਰਿਵਾਰਕ ਅਤੇ ਜਿਨਸੀ ਹਿੰਸਾ ਸੇਵਾ ਪ੍ਰਦਾਤਾ ਨਾਲ ਸੰਪਰਕ ਕਰੋ। ਉਹ ਅੱਗੇ ਕੀ ਕਰਨਾ ਹੈ ਇਸ ਬਾਰੇ ਸਹਾਇਤਾ ਅਤੇ ਮਾਰਗਦਰਸ਼ਨ ਕਰ ਸਕਦੇ ਹਨ।
- ਆਪਣੇ ਅਧਿਕਾਰਾਂ ਨੂੰ ਜਾਣੋ: ਆਪਣੇ ਕਾਨੂੰਨੀ ਅਧਿਕਾਰਾਂ ਨੂੰ ਸਮਝਣਾ ਤੁਹਾਨੂੰ ਸੂਝਵਾਨ ਫ਼ੈਸਲੇ ਲੈਣ ਵਿੱਚ ਮੱਦਦ ਕਰ ਸਕਦਾ ਹੈ। ਇੱਥੇ ਤੁਹਾਨੂੰ ਸ਼ੋਸ਼ਣ ਤੋਂ ਬਚਾਉਣ ਲਈ ਕਾਨੂੰਨ ਮੌਜੂਦ ਹਨ।
- ਉਪਲਬਧ ਸਰੋਤਾਂ ਦੀ ਵਰਤੋਂ ਕਰੋ: Harmony Alliance ਅਤੇ Australasian Centre for Human Rights and Health ਕੋਲ ਦਾਜ-ਦਹੇਜ ਸ਼ੋਸ਼ਣ ਬਾਰੇ ਤੁਹਾਡੀ ਭਾਸ਼ਾ ਵਿੱਚ ਸਰੋਤ ਉਪਲਬਧ ਹਨ। ਇਹ ਤੁਹਾਨੂੰ ਹੋਰ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰ ਸਕਦੇ ਹਨ।
ਸਹਾਇਤਾ ਸੇਵਾਵਾਂ
ਜੇਕਰ ਤੁਹਾਨੂੰ ਮੱਦਦ ਦੀ ਲੋੜ ਹੈ ਅਤੇ ਇਹ ਐਮਰਜੈਂਸੀ ਨਹੀਂ ਹੈ, ਤਾਂ ਘਰੇਲੂ, ਪਰਿਵਾਰਕ, ਅਤੇ ਜਿਨਸੀ ਹਿੰਸਾ ਸੇਵਾ ਪ੍ਰਦਾਤਾ ਤੁਹਾਡੀ ਸਹਾਇਤਾ ਕਰ ਸਕਦੇ ਹਨ। ਹੋਰ ਜਾਣਕਾਰੀ ਲਈ ਸਾਡੇ [ਸਹਾਇਤਾ ਸੇਵਾਵਾਂ ਪੰਨੇ] 'ਤੇ ਜਾਓ। ਉਹ ਇਨ੍ਹਾਂ ਨਾਲ ਮੱਦਦ ਕਰ ਸਕਦੇ ਹਨ:
- ਕਾਨੂੰਨੀ ਸਲਾਹ
- ਕਾਊਂਸਲਿੰਗ
- ਸੁਰੱਖਿਅਤ ਰਿਹਾਇਸ਼
- ਵਿੱਤੀ ਸਹਾਇਤਾ
ਚੇਤੇ ਰੱਖੋ, ਤੁਸੀਂ ਇਕੱਲੇ ਨਹੀਂ ਹੋ, ਅਤੇ ਮੱਦਦ ਉਪਲਬਧ ਹੈ।
ਜੇਕਰ ਤੁਸੀਂ ਜਾਂ ਤੁਹਾਡੇ ਕਿਸੇ ਜਾਣਕਾਰ ਨੇ ਦਾਜ ਲਈ ਸ਼ੋਸ਼ਣ ਦਾ ਅਨੁਭਵ ਕੀਤਾ ਹੈ, ਤਾਂ ਯਾਦ ਰੱਖੋ ਕਿ ਇਹ ਤੁਹਾਡੀ ਗ਼ਲਤੀ ਨਹੀਂ ਹੈ। ਕੋਈ ਵੀ ਚੀਜ਼ ਇਸ ਹਿੰਸਾ ਨੂੰ ਜਾਇਜ਼ ਨਹੀਂ ਬਣਾਉਂਦੀ ਹੈ। ਮੱਦਦ ਉਪਲਬਧ ਹੈ।
1800RESPECT: ਗੁਪਤ ਸਹਾਇਤਾ ਅਤੇ ਸਲਾਹ ਲੈਣ ਲਈ 1800 737 732 'ਤੇ ਫ਼ੋਨ ਕਰੋ।
ਲੀਗਲ ਏਡ ਸਰਵਿਸਜ਼: ਮੁਫ਼ਤ ਕਾਨੂੰਨੀ ਸਲਾਹ ਅਤੇ ਸਹਾਇਤਾ ਦੀ ਪੇਸ਼ਕਸ਼ ਕਰਦੀਆਂ ਹਨ। ਉਹ ਤੁਹਾਨੂੰ ਤੁਹਾਡੇ ਅਧਿਕਾਰਾਂ ਬਾਰੇ ਦੱਸ ਸਕਦੇ ਹਨ ਅਤੇ ਕਾਨੂੰਨੀ ਮਸਲਿਆਂ ਵਿੱਚ ਤੁਹਾਡੀ ਮੱਦਦ ਕਰ ਸਕਦੇ ਹਨ। ਤੁਸੀਂ ਇੱਥੇ ਆਪਣੇ ਰਾਜ ਜਾਂ ਟੈਰੀਟਰੀ ਵਿਚਲੀ ਲੀਗਲ ਏਡ ਸੇਵਾ ਲਈ ਸੰਪਰਕ ਕਰ ਸਕਦੇ ਹੋ।
ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ, ਸਾਡੇ ਸਹਾਇਤਾ ਸੇਵਾਵਾਂ ਪੰਨੇ 'ਤੇ ਜਾਓ।